ਮੱਤੀਯਾਹ 16

ਅਤੇ ਉਹ ਆਪਸ ਵਿੱਚ ਵਿਚਾਰ ਕਰਕੇ ਕਹਿਣ ਲੱਗੇ, “ਕਿਉਂਕਿ ਅਸੀਂ ਕੋਈ ਰੋਟੀ ਨਹੀਂ ਲੈ ਕੇ ਆਏ ਇਸ ਲਈ ਉਹ ਇਸ ਤਰ੍ਹਾਂ ਆਖਦਾ ਹੈ।”

Matthew 16:7 (UKJV) And they reasoned among themselves, saying, It is because we have taken no bread.

5ਜਦੋਂ ਉਹ ਝੀਲ ਦੇ ਪਾਰ ਗਏ, ਤਾਂ ਚੇਲੇ ਰੋਟੀ ਲੈਣਾ ਭੁੱਲ ਗਏ।

6ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਸਾਵਧਾਨ ਰਹੋ, ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚ ਕੇ ਰਹੋ।”

7ਅਤੇ ਉਹ ਆਪਸ ਵਿੱਚ ਵਿਚਾਰ ਕਰਕੇ ਕਹਿਣ ਲੱਗੇ, “ਕਿਉਂਕਿ ਅਸੀਂ ਕੋਈ ਰੋਟੀ ਨਹੀਂ ਲੈ ਕੇ ਆਏ ਇਸ ਲਈ ਉਹ ਇਸ ਤਰ੍ਹਾਂ ਆਖਦਾ ਹੈ।”

8ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਪੁੱਛਿਆ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਤੁਸੀਂ ਆਪਸ ਵਿੱਚ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ?

9ਕੀ ਤੁਹਾਨੂੰ ਹੁਣ ਤੱਕ ਸਮਝ ਨਹੀਂ ਆਈ? ਅਤੇ ਕੀ ਤੁਹਾਨੂੰ ਯਾਦ ਨਹੀਂ? ਜਦੋਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕ ਰਜਾਏ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.