ਮੱਤੀਯਾਹ 16

ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਪੁੱਛਿਆ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਤੁਸੀਂ ਆਪਸ ਵਿੱਚ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ?

Matthew 16:8 (UKJV) Which when Jesus perceived, he said unto them, O all of you of little faith, why reason all of you among yourselves, because all of you have brought no bread?

6ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਸਾਵਧਾਨ ਰਹੋ, ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚ ਕੇ ਰਹੋ।”

7ਅਤੇ ਉਹ ਆਪਸ ਵਿੱਚ ਵਿਚਾਰ ਕਰਕੇ ਕਹਿਣ ਲੱਗੇ, “ਕਿਉਂਕਿ ਅਸੀਂ ਕੋਈ ਰੋਟੀ ਨਹੀਂ ਲੈ ਕੇ ਆਏ ਇਸ ਲਈ ਉਹ ਇਸ ਤਰ੍ਹਾਂ ਆਖਦਾ ਹੈ।”

8ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਪੁੱਛਿਆ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਤੁਸੀਂ ਆਪਸ ਵਿੱਚ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ?

9ਕੀ ਤੁਹਾਨੂੰ ਹੁਣ ਤੱਕ ਸਮਝ ਨਹੀਂ ਆਈ? ਅਤੇ ਕੀ ਤੁਹਾਨੂੰ ਯਾਦ ਨਹੀਂ? ਜਦੋਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕ ਰਜਾਏ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?

10ਅਤੇ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਨੂੰ ਰਜਾਇਆ ਅਤੇ ਬਚੇ ਹੋਏ ਭੋਜਨ ਨਾਲ ਕਿੰਨ੍ਹੀਆਂ ਟੋਕਰੀਆਂ ਚੁੱਕੀਆਂ ਸਨ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.