7ਅਤੇ ਉਹ ਆਪਸ ਵਿੱਚ ਵਿਚਾਰ ਕਰਕੇ ਕਹਿਣ ਲੱਗੇ, “ਕਿਉਂਕਿ ਅਸੀਂ ਕੋਈ ਰੋਟੀ ਨਹੀਂ ਲੈ ਕੇ ਆਏ ਇਸ ਲਈ ਉਹ ਇਸ ਤਰ੍ਹਾਂ ਆਖਦਾ ਹੈ।”
8ਉਹਨਾਂ ਦੇ ਵਿਚਾਰਾਂ ਨੂੰ ਜਾਣ ਕੇ, ਯਿਸ਼ੂ ਨੇ ਪੁੱਛਿਆ, “ਹੇ ਥੋੜ੍ਹੇ ਵਿਸ਼ਵਾਸ ਵਾਲਿਓ! ਤੁਸੀਂ ਆਪਸ ਵਿੱਚ ਰੋਟੀ ਨਾ ਹੋਣ ਬਾਰੇ ਕਿਉਂ ਗੱਲਾਂ ਕਰਦੇ ਹੋ?
9ਕੀ ਤੁਹਾਨੂੰ ਹੁਣ ਤੱਕ ਸਮਝ ਨਹੀਂ ਆਈ? ਅਤੇ ਕੀ ਤੁਹਾਨੂੰ ਯਾਦ ਨਹੀਂ? ਜਦੋਂ ਮੈਂ ਪੰਜ ਰੋਟੀਆਂ ਨਾਲ ਪੰਜ ਹਜ਼ਾਰ ਲੋਕ ਰਜਾਏ ਅਤੇ ਤੁਸੀਂ ਬਚੇ ਹੋਏ ਭੋਜਨ ਨਾਲ ਭਰੀਆਂ ਕਿੰਨੀਆਂ ਟੋਕਰੀਆਂ ਚੁੱਕੀਆਂ ਸਨ?
10ਅਤੇ ਸੱਤ ਰੋਟੀਆਂ ਨਾਲ ਚਾਰ ਹਜ਼ਾਰ ਲੋਕਾਂ ਨੂੰ ਰਜਾਇਆ ਅਤੇ ਬਚੇ ਹੋਏ ਭੋਜਨ ਨਾਲ ਕਿੰਨ੍ਹੀਆਂ ਟੋਕਰੀਆਂ ਚੁੱਕੀਆਂ ਸਨ?
11ਤੁਸੀਂ ਕਿਉਂ ਨਹੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਰੋਟੀ ਬਾਰੇ ਗੱਲ ਨਹੀਂ ਕਰ ਰਿਹਾ ਸੀ? ਪਰ ਤੁਸੀਂ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚ ਕੇ ਰਹੋ।”