9ਜਦੋਂ ਉਹ ਪਹਾੜ ਤੋਂ ਉੱਤਰ ਰਹੇ ਸਨ, ਤਾਂ ਯਿਸ਼ੂ ਨੇ ਉਹਨਾਂ ਨੂੰ ਹੁਕਮ ਦਿੱਤਾ, “ਜਦੋਂ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਨ ਬਾਰੇ ਕਿਸੇ ਨੂੰ ਨਾ ਦੱਸਣਾ।”
10ਚੇਲਿਆਂ ਨੇ ਉਸਨੂੰ ਪੁੱਛਿਆ, “ਫਿਰ ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”
11ਯਿਸ਼ੂ ਨੇ ਉੱਤਰ ਦਿੱਤਾ, “ਇਹ ਸੱਚ ਹੈ, ਕਿ ਏਲੀਯਾਹ ਆਵੇਗਾ ਅਤੇ ਸਭ ਕੁਝ ਠੀਕ ਕਰੇਂਗਾ।
12ਪਰ ਮੈਂ ਤੁਹਾਨੂੰ ਕਹਿੰਦਾ ਹਾਂ, ਏਲੀਯਾਹ ਤਾਂ ਆ ਚੁੱਕਾ ਹੈ ਪਰ ਉਹਨਾਂ ਨੇ ਉਸ ਨੂੰ ਪਛਾਣਿਆ ਨਹੀਂ, ਸਗੋਂ ਜੋ ਕੁਝ ਉਹ ਚਾਹੁੰਦੇ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਉਹਨਾਂ ਦੇ ਹੱਥੋਂ ਦੁੱਖ ਝੱਲੇਗਾ।”
13ਤਦ ਚੇਲੇ ਸਮਝ ਗਏ ਕਿ ਉਹ ਉਹਨਾਂ ਨਾਲ ਯੋਹਨ ਬਪਤਿਸਮਾ ਦੇਣ ਵਾਲੇ ਦੀ ਗੱਲ ਕਰ ਰਿਹਾ ਹੈ।