ਮੱਤੀਯਾਹ 17

ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਨਾ ਕਰ ਸਕੇ।”

Matthew 17:16 (UKJV) And I brought him to your disciples, and they could not cure him.

14ਜਦੋਂ ਉਹ ਭੀੜ ਕੋਲ ਆਏ ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਉਸ ਦੇ ਅੱਗੇ ਗੋਡੇ ਟੇਕੇ ਅਤੇ ਕਿਹਾ,

15“ਪ੍ਰਭੂ ਜੀ, ਮੇਰੇ ਪੁੱਤਰ ਉੱਤੇ ਕਿਰਪਾ ਕਰੋ, ਉਹ ਮਿਰਗੀ ਦੀ ਬਿਮਾਰੀ ਦੇ ਕਾਰਨ ਬਹੁਤ ਦੁੱਖ ਝੱਲ ਰਿਹਾ ਹੈ। ਅਕਸਰ ਉਹ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।

16ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਨਾ ਕਰ ਸਕੇ।”

17ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਮੁੰਡੇ ਨੂੰ ਇੱਥੇ ਮੇਰੇ ਕੋਲ ਲਿਆਓ।”

18ਅਤੇ ਯਿਸ਼ੂ ਨੇ ਉਸ ਦੁਸ਼ਟ ਆਤਮਾ ਨੂੰ ਝਿੜਕਿਆ ਅਤੇ ਉਹ ਉਸ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਵਕਤ ਉਹ ਮੁੰਡਾ ਚੰਗਾ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.