16ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਨਾ ਕਰ ਸਕੇ।”
17ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਹੇ ਅਵਿਸ਼ਵਾਸੀ ਅਤੇ ਭ੍ਰਿਸ਼ਟ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਮੁੰਡੇ ਨੂੰ ਇੱਥੇ ਮੇਰੇ ਕੋਲ ਲਿਆਓ।”
18ਅਤੇ ਯਿਸ਼ੂ ਨੇ ਉਸ ਦੁਸ਼ਟ ਆਤਮਾ ਨੂੰ ਝਿੜਕਿਆ ਅਤੇ ਉਹ ਉਸ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਵਕਤ ਉਹ ਮੁੰਡਾ ਚੰਗਾ ਹੋ ਗਿਆ।
19ਬਾਅਦ ਵਿੱਚ ਜਦੋਂ ਉਹ ਇਕੱਲਾ ਸੀ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਿਆ, “ਅਸੀਂ ਉਸ ਨੂੰ ਕਿਉਂ ਨਹੀਂ ਕੱਢ ਸਕੇ?”
20ਉਸਨੇ ਜਵਾਬ ਦਿੱਤਾ, “ਕਿਉਂਕਿ ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚ ਰਾਈ ਦੇ ਬੀਜ ਸਮਾਨ ਵਿਸ਼ਵਾਸ ਹੈ, ਤਾਂ ਤੁਸੀਂ ਇਸ ਪਹਾੜ ਨੂੰ ਕਹਿ ਸਕਦੇ ਹੋ, ‘ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ,’ ਅਤੇ ਉਹ ਚੱਲਿਆ ਜਾਵੇਗਾ। ਤੁਹਾਡੇ ਲਈ ਕੁਝ ਵੀ ਅਸੰਭਵ ਨਹੀਂ ਹੋਵੇਗਾ।”