1ਛੇ ਦਿਨਾਂ ਬਾਅਦ ਯਿਸ਼ੂ ਪਤਰਸ, ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਅਲੱਗ ਇੱਕ ਉੱਚੇ ਪਹਾੜ ਉੱਤੇ ਲੈ ਗਏ।
2ਉੱਥੇ ਉਹਨਾਂ ਦੇ ਸਾਹਮਣੇ ਯਿਸ਼ੂ ਦਾ ਰੂਪ ਬਦਲ ਗਿਆ। ਉਸ ਦਾ ਚਿਹਰਾ ਸੂਰਜ ਵਰਗਾ ਚਮਕਣ ਲੱਗਾ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।
3ਉਸ ਵੇਲੇ ਮੋਸ਼ੇਹ ਅਤੇ ਏਲੀਯਾਹ ਯਿਸ਼ੂ ਨਾਲ ਗੱਲਾਂ ਕਰਦੇ ਉਹਨਾਂ ਨੂੰ ਦਿਖਾਈ ਦਿੱਤੇ।
4ਤਦ ਪਤਰਸ ਨੇ ਯਿਸ਼ੂ ਨੂੰ ਆਖਿਆ, “ਪ੍ਰਭੂ ਜੀ, ਸਾਡਾ ਇੱਥੇ ਹੋਣਾ ਕਿੰਨਾ ਚੰਗਾ ਹੈ। ਜੇ ਤੁਸੀਂ ਚਾਹੋ, ਤਾਂ ਮੈਂ ਤਿੰਨ ਡੇਰੇ ਬਣਾਵਾਂ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।”