19ਬਾਅਦ ਵਿੱਚ ਜਦੋਂ ਉਹ ਇਕੱਲਾ ਸੀ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਿਆ, “ਅਸੀਂ ਉਸ ਨੂੰ ਕਿਉਂ ਨਹੀਂ ਕੱਢ ਸਕੇ?”
20ਉਸਨੇ ਜਵਾਬ ਦਿੱਤਾ, “ਕਿਉਂਕਿ ਤੁਹਾਡਾ ਵਿਸ਼ਵਾਸ ਬਹੁਤ ਘੱਟ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚ ਰਾਈ ਦੇ ਬੀਜ ਸਮਾਨ ਵਿਸ਼ਵਾਸ ਹੈ, ਤਾਂ ਤੁਸੀਂ ਇਸ ਪਹਾੜ ਨੂੰ ਕਹਿ ਸਕਦੇ ਹੋ, ‘ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ,’ ਅਤੇ ਉਹ ਚੱਲਿਆ ਜਾਵੇਗਾ। ਤੁਹਾਡੇ ਲਈ ਕੁਝ ਵੀ ਅਸੰਭਵ ਨਹੀਂ ਹੋਵੇਗਾ।”
21ਪਰ ਇਹੋ ਜਿਹੀ ਦੁਸ਼ਟ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।
22ਜਦੋਂ ਉਹ ਗਲੀਲ ਵਿੱਚ ਇੱਕਠੇ ਹੋਏ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।
23ਉਹ ਉਸਨੂੰ ਮਾਰ ਦੇਣਗੇ ਅਤੇ ਤੀਸਰੇ ਦਿਨ ਉਹ ਜੀ ਉੱਠੇਗਾ।” ਤਾਂ ਚੇਲੇ ਉਦਾਸ ਹੋ ਗਏ।