22ਜਦੋਂ ਉਹ ਗਲੀਲ ਵਿੱਚ ਇੱਕਠੇ ਹੋਏ, ਤਾਂ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫ਼ੜਵਾ ਦਿੱਤਾ ਜਾਵੇਗਾ।
23ਉਹ ਉਸਨੂੰ ਮਾਰ ਦੇਣਗੇ ਅਤੇ ਤੀਸਰੇ ਦਿਨ ਉਹ ਜੀ ਉੱਠੇਗਾ।” ਤਾਂ ਚੇਲੇ ਉਦਾਸ ਹੋ ਗਏ।
24ਜਦੋਂ ਯਿਸ਼ੂ ਅਤੇ ਉਸਦੇ ਚੇਲੇ ਕਫ਼ਰਨਹੂਮ ਪਹੁੰਚੇ, ਤਾਂ ਹੈਕਲ ਦੇ ਵਸੂਲਣ ਵਾਲੇ ਪਤਰਸ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਡਾ ਗੁਰੂ ਹੈਕਲ ਦੀ ਚੁੰਗੀ ਨਹੀਂ ਦਿੰਦਾ ਹੈ?”
25ਉਸਨੇ ਜਵਾਬ ਦਿੱਤਾ, “ਹਾਂ, ਉਹ ਦਿੰਦਾ ਹੈ।” ਜਦੋਂ ਪਤਰਸ ਘਰ ਵਿੱਚ ਆਇਆ, ਤਾਂ ਯਿਸ਼ੂ ਨੇ ਅੱਗੋਂ ਹੀ ਉਸ ਨੂੰ ਕਿਹਾ, “ਸ਼ਿਮਓਨ ਤੈਨੂੰ ਕੀ ਲੱਗਦਾ ਹੈ?” ਯਿਸ਼ੂ ਨੇ ਪੁੱਛਿਆ। “ਧਰਤੀ ਦੇ ਰਾਜੇ ਕਿਸ ਤੋਂ ਚੁੰਗੀ ਵਸੂਲਦੇ ਹਨ ਆਪਣੇ ਬੱਚਿਆਂ ਤੋਂ ਜਾਂ ਪਰਜਾ ਤੋਂ?”
26ਤਾਂ ਪਤਰਸ ਜਵਾਬ ਦਿੱਤਾ, “ਪਰਜਾ ਤੋਂ।” ਅਤੇ ਯਿਸ਼ੂ ਨੇ ਉਸਨੂੰ ਆਖਿਆ, “ਫਿਰ ਪੁੱਤਰ ਤਾਂ ਮਾਫ਼ ਹੋਏ।