ਮੱਤੀਯਾਹ 17

ਤਾਂ ਪਤਰਸ ਜਵਾਬ ਦਿੱਤਾ, “ਪਰਜਾ ਤੋਂ।” ਅਤੇ ਯਿਸ਼ੂ ਨੇ ਉਸਨੂੰ ਆਖਿਆ, “ਫਿਰ ਪੁੱਤਰ ਤਾਂ ਮਾਫ਼ ਹੋਏ।

Matthew 17:26 (UKJV) Peter says unto him, Of strangers. Jesus says unto him, Then are the children free.

24ਜਦੋਂ ਯਿਸ਼ੂ ਅਤੇ ਉਸਦੇ ਚੇਲੇ ਕਫ਼ਰਨਹੂਮ ਪਹੁੰਚੇ, ਤਾਂ ਹੈਕਲ ਦੇ ਵਸੂਲਣ ਵਾਲੇ ਪਤਰਸ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਡਾ ਗੁਰੂ ਹੈਕਲ ਦੀ ਚੁੰਗੀ ਨਹੀਂ ਦਿੰਦਾ ਹੈ?”

25ਉਸਨੇ ਜਵਾਬ ਦਿੱਤਾ, “ਹਾਂ, ਉਹ ਦਿੰਦਾ ਹੈ।” ਜਦੋਂ ਪਤਰਸ ਘਰ ਵਿੱਚ ਆਇਆ, ਤਾਂ ਯਿਸ਼ੂ ਨੇ ਅੱਗੋਂ ਹੀ ਉਸ ਨੂੰ ਕਿਹਾ, “ਸ਼ਿਮਓਨ ਤੈਨੂੰ ਕੀ ਲੱਗਦਾ ਹੈ?” ਯਿਸ਼ੂ ਨੇ ਪੁੱਛਿਆ। “ਧਰਤੀ ਦੇ ਰਾਜੇ ਕਿਸ ਤੋਂ ਚੁੰਗੀ ਵਸੂਲਦੇ ਹਨ ਆਪਣੇ ਬੱਚਿਆਂ ਤੋਂ ਜਾਂ ਪਰਜਾ ਤੋਂ?”

26ਤਾਂ ਪਤਰਸ ਜਵਾਬ ਦਿੱਤਾ, “ਪਰਜਾ ਤੋਂ।” ਅਤੇ ਯਿਸ਼ੂ ਨੇ ਉਸਨੂੰ ਆਖਿਆ, “ਫਿਰ ਪੁੱਤਰ ਤਾਂ ਮਾਫ਼ ਹੋਏ।

27ਪਰ ਇਸ ਲਈ ਜੋ ਅਸੀਂ ਉਹਨਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਝੀਲ ਤੇ ਜਾ ਆਪਣੀ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਫੜੇ ਉਸਦਾ ਮੂੰਹ ਖੋਲ੍ਹ ਤੁਹਾਨੂੰ ਇੱਕ ਸਿੱਕਾ ਮਿਲੇਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਦੀ ਚੁੰਗੀ ਉਨ੍ਹਾਂ ਨੂੰ ਦੇ ਦੇਵੀਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.