4ਤਦ ਪਤਰਸ ਨੇ ਯਿਸ਼ੂ ਨੂੰ ਆਖਿਆ, “ਪ੍ਰਭੂ ਜੀ, ਸਾਡਾ ਇੱਥੇ ਹੋਣਾ ਕਿੰਨਾ ਚੰਗਾ ਹੈ। ਜੇ ਤੁਸੀਂ ਚਾਹੋ, ਤਾਂ ਮੈਂ ਤਿੰਨ ਡੇਰੇ ਬਣਾਵਾਂ, ਇੱਕ ਤੁਹਾਡੇ ਲਈ, ਇੱਕ ਮੋਸ਼ੇਹ ਲਈ ਅਤੇ ਇੱਕ ਏਲੀਯਾਹ ਲਈ।”
5ਜਦੋਂ ਉਹ ਬੋਲ ਹੀ ਰਿਹਾ ਸੀ, ਤਾਂ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਨੂੰ ਢੱਕ ਲਿਆ ਅਤੇ ਬੱਦਲ ਵਿੱਚੋਂ ਇੱਕ ਆਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਜਿਸ ਨੂੰ ਮੈਂ ਪਿਆਰ ਕਰਦਾ ਹਾਂ; ਜਿਸ ਤੋਂ ਮੈਂ ਬਹੁਤ ਖੁਸ਼ ਹਾਂ। ਉਸ ਦੀ ਸੁਣੋ!”
6ਅਤੇ ਜਦੋਂ ਚੇਲਿਆਂ ਨੇ ਇਹ ਸੁਣਿਆ, ਤਾਂ ਉਹ ਮੂੰਹ ਭਾਰ ਡਿੱਗ ਗਏ ਅਤੇ ਬਹੁਤ ਡਰ ਗਏ।
7ਪਰ ਯਿਸ਼ੂ ਨੇੜੇ ਆਇਆ ਅਤੇ ਉਹਨਾਂ ਨੂੰ ਛੂਹ ਕੇ ਆਖਿਆ, “ਉੱਠੋ, ਡਰੋ ਨਾ।”
8ਪਰ ਜਦੋਂ ਉਹਨਾਂ ਨੇ ਆਪਣੀਆਂ ਅੱਖਾਂ ਚੁੱਕੀਆਂ, ਤਾਂ ਹੋਰ ਕਿਸੇ ਨੂੰ ਨਹੀਂ, ਪਰ ਇਕੱਲੇ ਯਿਸ਼ੂ ਨੂੰ ਹੀ ਵੇਖਿਆ।