7ਪਰ ਯਿਸ਼ੂ ਨੇੜੇ ਆਇਆ ਅਤੇ ਉਹਨਾਂ ਨੂੰ ਛੂਹ ਕੇ ਆਖਿਆ, “ਉੱਠੋ, ਡਰੋ ਨਾ।”
8ਪਰ ਜਦੋਂ ਉਹਨਾਂ ਨੇ ਆਪਣੀਆਂ ਅੱਖਾਂ ਚੁੱਕੀਆਂ, ਤਾਂ ਹੋਰ ਕਿਸੇ ਨੂੰ ਨਹੀਂ, ਪਰ ਇਕੱਲੇ ਯਿਸ਼ੂ ਨੂੰ ਹੀ ਵੇਖਿਆ।
9ਜਦੋਂ ਉਹ ਪਹਾੜ ਤੋਂ ਉੱਤਰ ਰਹੇ ਸਨ, ਤਾਂ ਯਿਸ਼ੂ ਨੇ ਉਹਨਾਂ ਨੂੰ ਹੁਕਮ ਦਿੱਤਾ, “ਜਦੋਂ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਨ ਬਾਰੇ ਕਿਸੇ ਨੂੰ ਨਾ ਦੱਸਣਾ।”
10ਚੇਲਿਆਂ ਨੇ ਉਸਨੂੰ ਪੁੱਛਿਆ, “ਫਿਰ ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”
11ਯਿਸ਼ੂ ਨੇ ਉੱਤਰ ਦਿੱਤਾ, “ਇਹ ਸੱਚ ਹੈ, ਕਿ ਏਲੀਯਾਹ ਆਵੇਗਾ ਅਤੇ ਸਭ ਕੁਝ ਠੀਕ ਕਰੇਂਗਾ।