1ਉਸ ਸਮੇਂ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਣ ਲੱਗੇ, “ਸਵਰਗ ਰਾਜ ਵਿੱਚ ਵੱਡਾ ਕੌਣ ਹੈ?”
2ਤਦ ਉਹਨਾਂ ਨੇ ਇੱਕ ਛੋਟੇ ਬੱਚੇ ਨੂੰ ਕੋਲ ਬੁਲਾ ਕੇ, ਉਸਨੂੰ ਉਹਨਾਂ ਦੇ ਵਿਚਕਾਰ ਖੜ੍ਹਾ ਕਰ ਦਿੱਤਾ।
3ਅਤੇ ਉਸ ਨੇ ਆਖਿਆ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣੇ ਆਪ ਨੂੰ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ।