11ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਏ ਲੋਕਾਂ ਨੂੰ ਬਚਾਉਣ ਆਇਆ ਹੈ।”
12“ਤੁਸੀਂ ਕੀ ਸੋਚਦੇ ਹੋ? ਅਗਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ ਅਤੇ ਜੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ, ਤਾਂ ਕੀ ਉਹ ਨੜਿੰਨਵਿਆਂ ਨੂੰ ਪਹਾੜ ਉੱਤੇ ਛੱਡ ਕੇ ਉਸ ਗੁਆਚੀ ਹੋਈ ਨੂੰ ਲੱਭਣ ਲਈ ਨਹੀਂ ਜਾਵੇਗਾ?
13ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਉਸਨੂੰ ਉਹ ਲੱਭ ਲੈਦਾ ਹੈ, ਤਾਂ ਉਹਨਾਂ ਨੜਿੰਨਵਿਆਂ ਜਿਹੜੀਆਂ ਗੁਆਚੀਆਂ ਨਹੀਂ ਸਨ, ਉਹਨਾਂ ਨਾਲੋਂ ਵਧੇਰੇ ਇੱਕ ਭੇਡ ਤੇ ਖੁਸ਼ ਹੁੰਦਾ ਹੈ।
14ਇਸੇ ਤਰ੍ਹਾਂ ਸਵਰਗ ਵਿੱਚ ਤੁਹਾਡਾ ਪਿਤਾ ਵੀ ਨਹੀਂ ਚਾਹੁੰਦਾ, ਕਿ ਇਨ੍ਹਾਂ ਛੋਟਿਆਂ ਵਿੱਚੋਂ ਕੋਈ ਵੀ ਨਾਸ਼ ਹੋ ਜਾਵੇ।
15“ਅਗਰ ਤੁਹਾਡਾ ਭਰਾ ਜਾਂ ਭੈਣ ਪਾਪ ਕਰੇ, ਤਾਂ ਇਕੱਲਾ ਜਾ ਕੇ ਉਸ ਨਾਲ ਗੱਲਬਾਤ ਕਰਕੇ ਉਸਨੂੰ ਸਮਝਾ ਅਤੇ ਉਸਦਾ ਅਪਰਾਧ ਉਸਨੂੰ ਦੱਸ, ਅਗਰ ਉਹ ਤੁਹਾਡੀ ਸੁਣਨ, ਤਾਂ ਤੁਸੀਂ ਉਹਨਾਂ ਨੂੰ ਬਚਾ ਲਿਆ।