13ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਉਸਨੂੰ ਉਹ ਲੱਭ ਲੈਦਾ ਹੈ, ਤਾਂ ਉਹਨਾਂ ਨੜਿੰਨਵਿਆਂ ਜਿਹੜੀਆਂ ਗੁਆਚੀਆਂ ਨਹੀਂ ਸਨ, ਉਹਨਾਂ ਨਾਲੋਂ ਵਧੇਰੇ ਇੱਕ ਭੇਡ ਤੇ ਖੁਸ਼ ਹੁੰਦਾ ਹੈ।
14ਇਸੇ ਤਰ੍ਹਾਂ ਸਵਰਗ ਵਿੱਚ ਤੁਹਾਡਾ ਪਿਤਾ ਵੀ ਨਹੀਂ ਚਾਹੁੰਦਾ, ਕਿ ਇਨ੍ਹਾਂ ਛੋਟਿਆਂ ਵਿੱਚੋਂ ਕੋਈ ਵੀ ਨਾਸ਼ ਹੋ ਜਾਵੇ।
15“ਅਗਰ ਤੁਹਾਡਾ ਭਰਾ ਜਾਂ ਭੈਣ ਪਾਪ ਕਰੇ, ਤਾਂ ਇਕੱਲਾ ਜਾ ਕੇ ਉਸ ਨਾਲ ਗੱਲਬਾਤ ਕਰਕੇ ਉਸਨੂੰ ਸਮਝਾ ਅਤੇ ਉਸਦਾ ਅਪਰਾਧ ਉਸਨੂੰ ਦੱਸ, ਅਗਰ ਉਹ ਤੁਹਾਡੀ ਸੁਣਨ, ਤਾਂ ਤੁਸੀਂ ਉਹਨਾਂ ਨੂੰ ਬਚਾ ਲਿਆ।
16ਅਗਰ ਉਹ ਤੁਹਾਡੀ ਨਾ ਸੁਣਨ, ਤਾਂ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਲੈ ਜਾਓ, ‘ਤਾਂ ਜੋ ਹਰ ਇੱਕ ਗੱਲ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਦੁਆਰਾ ਸਾਬਤ ਹੋ ਸਕੇ।’
17ਜੇ ਉਹ ਉਹਨਾਂ ਦੀ ਵੀ ਨਾ ਸੁਣਨ, ਤਾਂ ਕਲੀਸਿਆ ਨੂੰ ਦੱਸ ਅਤੇ ਜੇ ਉਹ ਕਲੀਸਿਆ ਦੀ ਵੀ ਨਾ ਸੁਣਨ, ਤਾਂ ਉਨ੍ਹਾਂ ਨਾਲ ਉਵੇਂ ਪੇਸ਼ ਆਓ ਜਿਵੇਂ ਇੱਕ ਮੂਰਤੀ ਪੂਜਕ ਜਾਂ ਚੁੰਗੀ ਲੈਣ ਵਾਲੇ ਹੋਣ।