18“ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਤੂੰ ਧਰਤੀ ਉੱਤੇ ਬੰਨ੍ਹੇਗਾ ਉਹ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸੋ ਸਵਰਗ ਵਿੱਚ ਖੋਲ੍ਹਿਆ ਜਾਵੇਗਾ।
19“ਫਿਰ, ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।
20ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਹਨਾਂ ਦੇ ਵਿਚਕਾਰ ਹਾਂ।”
21ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, “ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾਂਂ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?”
22ਯਿਸ਼ੂ ਨੇ ਉਹ ਨੂੰ ਉੱਤਰ ਦਿੱਤਾ, “ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਦਾ ਸੱਤ ਗੁਣਾ ਤੱਕ।