ਮੱਤੀਯਾਹ 18

ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, “ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾਂਂ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?”

Matthew 18:21 (UKJV) Then came Peter to him, and said, Lord, how often shall my brother sin against me, and I forgive him? till seven times?

19“ਫਿਰ, ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋ ਜਿਹੜਾ ਸਵਰਗ ਵਿੱਚ ਹੈ ਉਹ ਬੇਨਤੀ ਪੂਰੀ ਹੋ ਜਾਵੇਗੀ।

20ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਹਨਾਂ ਦੇ ਵਿਚਕਾਰ ਹਾਂ।”

21ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, “ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾਂਂ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?”

22ਯਿਸ਼ੂ ਨੇ ਉਹ ਨੂੰ ਉੱਤਰ ਦਿੱਤਾ, “ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਦਾ ਸੱਤ ਗੁਣਾ ਤੱਕ।

23“ਇਸ ਲਈ, ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ, ਜਿਸ ਨੇ ਆਪਣੇ ਨੌਕਰ ਕੋਲੋ ਹਿਸਾਬ ਲੈਣਾ ਚਾਹਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.