ਮੱਤੀਯਾਹ 18

ਯਿਸ਼ੂ ਨੇ ਉਹ ਨੂੰ ਉੱਤਰ ਦਿੱਤਾ, “ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਦਾ ਸੱਤ ਗੁਣਾ ਤੱਕ।

Matthew 18:22 (UKJV) Jesus says unto him, I say not unto you, Until seven times: but, Until seventy times seven.

20ਕਿਉਂਕਿ ਜਿੱਥੇ ਦੋ ਜਾਂ ਤਿੰਨ ਮੇਰੇ ਨਾਮ ਵਿੱਚ ਇਕੱਠੇ ਹੋਣ, ਉੱਥੇ ਮੈਂ ਉਹਨਾਂ ਦੇ ਵਿਚਕਾਰ ਹਾਂ।”

21ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, “ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾਂਂ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?”

22ਯਿਸ਼ੂ ਨੇ ਉਹ ਨੂੰ ਉੱਤਰ ਦਿੱਤਾ, “ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਦਾ ਸੱਤ ਗੁਣਾ ਤੱਕ।

23“ਇਸ ਲਈ, ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ, ਜਿਸ ਨੇ ਆਪਣੇ ਨੌਕਰ ਕੋਲੋ ਹਿਸਾਬ ਲੈਣਾ ਚਾਹਿਆ।

24ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਸੋਨੇ ਦਾ ਕਰਜ਼ਾ ਦੇਣਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.