21ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, “ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾਂਂ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?”
22ਯਿਸ਼ੂ ਨੇ ਉਹ ਨੂੰ ਉੱਤਰ ਦਿੱਤਾ, “ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਦਾ ਸੱਤ ਗੁਣਾ ਤੱਕ।
23“ਇਸ ਲਈ, ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ, ਜਿਸ ਨੇ ਆਪਣੇ ਨੌਕਰ ਕੋਲੋ ਹਿਸਾਬ ਲੈਣਾ ਚਾਹਿਆ।
24ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਸੋਨੇ ਦਾ ਕਰਜ਼ਾ ਦੇਣਾ ਸੀ।
25ਪਰ ਉਸਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਤਾਂ ਉਸਦੇ ਮਾਲਕ ਨੇ ਹੁਕਮ ਦਿੱਤਾ ਜੋ ਉਸਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਉਸਦਾ ਵੇਚਿਆ ਜਾਵੇ ਅਤੇ ਕਰਜ਼ਾ ਭਰ ਲਿਆ ਜਾਵੇ।