ਮੱਤੀਯਾਹ 18

ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਸੋਨੇ ਦਾ ਕਰਜ਼ਾ ਦੇਣਾ ਸੀ।

Matthew 18:24 (UKJV) And when he had begun to reckon, one was brought unto him, which owed him ten thousand talents.

22ਯਿਸ਼ੂ ਨੇ ਉਹ ਨੂੰ ਉੱਤਰ ਦਿੱਤਾ, “ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਦਾ ਸੱਤ ਗੁਣਾ ਤੱਕ।

23“ਇਸ ਲਈ, ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ, ਜਿਸ ਨੇ ਆਪਣੇ ਨੌਕਰ ਕੋਲੋ ਹਿਸਾਬ ਲੈਣਾ ਚਾਹਿਆ।

24ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਸੋਨੇ ਦਾ ਕਰਜ਼ਾ ਦੇਣਾ ਸੀ।

25ਪਰ ਉਸਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਤਾਂ ਉਸਦੇ ਮਾਲਕ ਨੇ ਹੁਕਮ ਦਿੱਤਾ ਜੋ ਉਸਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਉਸਦਾ ਵੇਚਿਆ ਜਾਵੇ ਅਤੇ ਕਰਜ਼ਾ ਭਰ ਲਿਆ ਜਾਵੇ।

26“ਤਦ ਉਸ ਨੌਕਰ ਨੇ ਗੋਡੇ ਟੇਕ ਕੇ ਬੇਨਤੀ ਕੀਤੀ, ਸੁਆਮੀ ਜੀ ਕ੍ਰਿਪਾ ਕਰਕੇ ਧੀਰਜ ਰੱਖੋ, ‘ਮੈਂ ਤੁਹਾਡਾ ਸਾਰਾ ਕਰਜ਼ਾ ਮੋੜ ਦਿਆਂਗਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.