ਮੱਤੀਯਾਹ 18

ਪਰ ਉਸਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਤਾਂ ਉਸਦੇ ਮਾਲਕ ਨੇ ਹੁਕਮ ਦਿੱਤਾ ਜੋ ਉਸਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਉਸਦਾ ਵੇਚਿਆ ਜਾਵੇ ਅਤੇ ਕਰਜ਼ਾ ਭਰ ਲਿਆ ਜਾਵੇ।

Matthew 18:25 (UKJV) But forasmuch as he had not to pay, his lord commanded him to be sold, and his wife, and children, and all that he had, and payment to be made.

23“ਇਸ ਲਈ, ਸਵਰਗ ਦਾ ਰਾਜ ਇੱਕ ਰਾਜੇ ਵਰਗਾ ਹੈ, ਜਿਸ ਨੇ ਆਪਣੇ ਨੌਕਰ ਕੋਲੋ ਹਿਸਾਬ ਲੈਣਾ ਚਾਹਿਆ।

24ਜਦ ਉਹ ਹਿਸਾਬ ਲੈਣ ਲੱਗਾ ਤਾਂ ਇੱਕ ਮਨੁੱਖ ਨੂੰ ਉਸ ਕੋਲ ਲਿਆਏ ਜਿਸ ਨੇ ਦਸ ਹਜ਼ਾਰ ਤੋੜੇ ਸੋਨੇ ਦਾ ਕਰਜ਼ਾ ਦੇਣਾ ਸੀ।

25ਪਰ ਉਸਦੇ ਕੋਲ ਦੇਣ ਨੂੰ ਕੁਝ ਨਹੀਂ ਸੀ, ਤਾਂ ਉਸਦੇ ਮਾਲਕ ਨੇ ਹੁਕਮ ਦਿੱਤਾ ਜੋ ਉਸਦੀ ਪਤਨੀ, ਬਾਲ ਬੱਚੇ ਅਤੇ ਸਭ ਕੁਝ ਉਸਦਾ ਵੇਚਿਆ ਜਾਵੇ ਅਤੇ ਕਰਜ਼ਾ ਭਰ ਲਿਆ ਜਾਵੇ।

26“ਤਦ ਉਸ ਨੌਕਰ ਨੇ ਗੋਡੇ ਟੇਕ ਕੇ ਬੇਨਤੀ ਕੀਤੀ, ਸੁਆਮੀ ਜੀ ਕ੍ਰਿਪਾ ਕਰਕੇ ਧੀਰਜ ਰੱਖੋ, ‘ਮੈਂ ਤੁਹਾਡਾ ਸਾਰਾ ਕਰਜ਼ਾ ਮੋੜ ਦਿਆਂਗਾ।’

27ਤਦ ਉਸ ਨੌਕਰ ਦੇ ਮਾਲਕ ਨੇ ਉਸ ਦੇ ਉੱਤੇ ਤਰਸ ਖਾ ਕੇ ਉਸ ਨੂੰ ਛੱਡ ਦਿੱਤਾ ਅਤੇ ਉਸ ਦਾ ਸਾਰਾ ਕਰਜ਼ਾ ਮਾਫ਼ ਕਰ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.