ਮੱਤੀਯਾਹ 18

ਅਤੇ ਉਸ ਨੇ ਆਖਿਆ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣੇ ਆਪ ਨੂੰ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ।

Matthew 18:3 (UKJV) And said, Verily I say unto you, Except all of you be converted, and become as little children, all of you shall not enter into the kingdom of heaven.

1ਉਸ ਸਮੇਂ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਣ ਲੱਗੇ, “ਸਵਰਗ ਰਾਜ ਵਿੱਚ ਵੱਡਾ ਕੌਣ ਹੈ?”

2ਤਦ ਉਹਨਾਂ ਨੇ ਇੱਕ ਛੋਟੇ ਬੱਚੇ ਨੂੰ ਕੋਲ ਬੁਲਾ ਕੇ, ਉਸਨੂੰ ਉਹਨਾਂ ਦੇ ਵਿਚਕਾਰ ਖੜ੍ਹਾ ਕਰ ਦਿੱਤਾ।

3ਅਤੇ ਉਸ ਨੇ ਆਖਿਆ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣੇ ਆਪ ਨੂੰ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ।

4ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾਂ ਛੋਟਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ।

5ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.