3ਅਤੇ ਉਸ ਨੇ ਆਖਿਆ: “ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣੇ ਆਪ ਨੂੰ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ।
4ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾਂ ਛੋਟਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ।
5ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ।
6“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹ ਕੇ, ਉਸਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੁਬੋ ਦਿੱਤਾ ਜਾਵੇ।
7ਹਾਏ ਇਸ ਸੰਸਾਰ ਉੱਤੇ, ਜਿਸ ਕਾਰਨ ਲੋਕ ਠੋਕਰ ਖਾਂਦੇ ਹਨ! ਕਿਉ ਜੋ ਠੋਕਰ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਹੜਾ ਠੋਕਰ ਦਾ ਕਾਰਨ ਬਣਦਾ ਹੈ!