ਮੱਤੀਯਾਹ 18

ਜੇ ਤੇਰਾ ਹੱਥ ਜਾਂ ਤੇਰਾ ਪੈਰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਕਿਤੇ ਸੁੱਟ ਦੇ। ਕਿਉਂ ਜੋ ਤੁਹਾਡੇ ਲਈ ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਇਸ ਨਾਲੋਂ ਚੰਗਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਹੋਇਆ ਵੀ ਤੁਸੀਂ ਸਦੀਪਕ ਅੱਗ ਵਿੱਚ ਸੁੱਟੇ ਜਾਵੋਂ।

Matthew 18:8 (UKJV) Wherefore if your hand or your foot offend you, cut them off, and cast them from you: it is better for you to enter into life halt or physically disabled, rather than having two hands or two feet to be cast into everlasting fire.

6“ਜੇ ਕੋਈ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ, ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ, ਠੋਕਰ ਦਾ ਕਾਰਨ ਬਣਨ, ਤਾਂ ਉਹਨਾਂ ਲਈ ਚੰਗਾ ਹੋਵੇਗਾ ਕਿ ਉਹਨਾਂ ਦੇ ਗਲੇ ਵਿੱਚ ਇੱਕ ਵੱਡਾ ਚੱਕੀ ਦਾ ਪੁੜਾ ਬੰਨ੍ਹ ਕੇ, ਉਸਨੂੰ ਸਮੁੰਦਰ ਦੀ ਡੂੰਘਾਈ ਵਿੱਚ ਡੁਬੋ ਦਿੱਤਾ ਜਾਵੇ।

7ਹਾਏ ਇਸ ਸੰਸਾਰ ਉੱਤੇ, ਜਿਸ ਕਾਰਨ ਲੋਕ ਠੋਕਰ ਖਾਂਦੇ ਹਨ! ਕਿਉ ਜੋ ਠੋਕਰ ਦਾ ਲੱਗਣਾ ਤਾਂ ਜ਼ਰੂਰੀ ਹੈ, ਪਰ ਹਾਏ ਉਸ ਮਨੁੱਖ ਉੱਤੇ ਜਿਹੜਾ ਠੋਕਰ ਦਾ ਕਾਰਨ ਬਣਦਾ ਹੈ!

8ਜੇ ਤੇਰਾ ਹੱਥ ਜਾਂ ਤੇਰਾ ਪੈਰ ਠੋਕਰ ਖੁਆਵੇ, ਤਾਂ ਉਸ ਨੂੰ ਵੱਢ ਕੇ ਕਿਤੇ ਸੁੱਟ ਦੇ। ਕਿਉਂ ਜੋ ਤੁਹਾਡੇ ਲਈ ਟੁੰਡਾ ਜਾਂ ਲੰਗੜਾ ਹੋ ਕੇ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਇਸ ਨਾਲੋਂ ਚੰਗਾ ਹੈ, ਜੋ ਦੋ ਹੱਥ ਜਾਂ ਦੋ ਪੈਰ ਹੁੰਦਿਆਂ ਹੋਇਆ ਵੀ ਤੁਸੀਂ ਸਦੀਪਕ ਅੱਗ ਵਿੱਚ ਸੁੱਟੇ ਜਾਵੋਂ।

9ਅਤੇ ਜੇ ਤੇਰੀ ਅੱਖ ਤੈਨੂੰ ਠੋਕਰ ਖੁਵਾਉਂਦੀ ਹੈ, ਤਾਂ ਉਸ ਨੂੰ ਬਾਹਰ ਕੱਢ ਕੇ ਸੁੱਟ ਦੇ। ਦੋ ਅੱਖਾਂ ਹੁੰਦੇ ਹੋਏ ਨਰਕ ਦੀ ਅੱਗ ਵਿੱਚ ਸੁੱਟੇ ਜਾਣ ਨਾਲੋਂ ਤੁਹਾਡੇ ਲਈ ਇੱਕ ਅੱਖ ਨਾਲ ਜੀਵਨ ਵਿੱਚ ਦਾਖਲ ਹੋਣਾ ਚੰਗਾ ਹੈ।

10“ਵੇਖੋ, ਤੁਸੀਂ ਇਨ੍ਹਾਂ ਛੋਟਿਆਂ ਬੱਚਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਹਨਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਹਮੇਸ਼ਾ ਵੇਖਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.