9ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਤਾਂ ਉਹ ਵਿਭਚਾਰ ਕਰਦਾ ਹੈ।”
10ਚੇਲਿਆਂ ਨੇ ਉਸਨੂੰ ਕਿਹਾ, “ਜੇ ਪਤੀ-ਪਤਨੀ ਦੇ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਨਾ ਚੰਗਾ ਹੈ।”
11ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ ਉਹਨਾਂ ਲਈ ਜਿੰਨ੍ਹਿਆਂ ਨੂੰ ਬਖ਼ਸੀ ਗਈ ਹੈ।
12ਕਿਉਂਕਿ ਇੱਥੇ ਕੁਝ ਖੁਸਰੇ ਹਨ ਜਿਹੜੇ ਜਨਮ ਤੋਂ ਇਸ ਪ੍ਰਕਾਰ ਜਨਮੇ ਹਨ ਅਤੇ ਕੁਝ ਖੁਸਰੇ ਅਜਿਹੇ ਹਨ ਜੋ ਦੂਸਰਿਆ ਦੁਆਰਾ ਖੁਸਰੇ ਬਣਾਏ ਗਏ ਹਨ ਅਤੇ ਕੁਝ ਲੋਕਾਂ ਨੇ ਆਪਣੇ ਆਪ ਨੂੰ ਸਵਰਗ ਦੇ ਰਾਜ ਲਈ ਖੁਸਰਿਆਂ ਵਾਂਗ ਰਹਿਣ ਦੀ ਚੋਣ ਕੀਤੀ। ਜਿਹੜਾ ਵੀ ਇਸ ਨੂੰ ਸਵੀਕਾਰ ਕਰ ਸਕਦਾ ਹੈ ਉਹ ਸਵੀਕਾਰ ਕਰੇ।”
13ਤਦ ਲੋਕ ਆਪਣੇ ਬੱਚਿਆਂ ਨੂੰ ਯਿਸ਼ੂ ਕੋਲ ਲਿਆਏ ਤਾਂ ਜੋ ਉਹ ਉਹਨਾਂ ਉੱਪਰ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ।