13ਤਦ ਲੋਕ ਆਪਣੇ ਬੱਚਿਆਂ ਨੂੰ ਯਿਸ਼ੂ ਕੋਲ ਲਿਆਏ ਤਾਂ ਜੋ ਉਹ ਉਹਨਾਂ ਉੱਪਰ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ।
14ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
15ਜਦੋਂ ਉਸ ਨੇ ਉਹਨਾਂ ਉੱਤੇ ਆਪਣੇ ਹੱਥ ਰੱਖੇ ਅਤੇ ਉਹਨਾਂ ਨੂੰ ਅਸੀਸ ਦਿੱਤੀ, ਤਾਂ ਉਸ ਤੋਂ ਬਾਅਦ ਉਹ ਉੱਥੋਂ ਚਲੇ ਗਏ।
16ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਕਿਹਾ, “ਗੁਰੂ ਜੀ, ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?”
17ਯਿਸ਼ੂ ਨੇ ਉੱਤਰ ਦਿੱਤਾ, “ਤੂੰ ਮੈਨੂੰ ਭਲਾਈ ਦੇ ਬਾਰੇ ਕਿਉਂ ਪੁੱਛਦਾ ਹੈ? ਭਲਾ ਤਾਂ ਸਿਰਫ ਇੱਕ ਪਰਮੇਸ਼ਵਰ ਹੀ ਹੈ। ਅਗਰ ਤੂੰ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈ, ਤਾਂ ਹੁਕਮਾਂ ਨੂੰ ਮੰਨ।”