15ਜਦੋਂ ਉਸ ਨੇ ਉਹਨਾਂ ਉੱਤੇ ਆਪਣੇ ਹੱਥ ਰੱਖੇ ਅਤੇ ਉਹਨਾਂ ਨੂੰ ਅਸੀਸ ਦਿੱਤੀ, ਤਾਂ ਉਸ ਤੋਂ ਬਾਅਦ ਉਹ ਉੱਥੋਂ ਚਲੇ ਗਏ।
16ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਕਿਹਾ, “ਗੁਰੂ ਜੀ, ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?”
17ਯਿਸ਼ੂ ਨੇ ਉੱਤਰ ਦਿੱਤਾ, “ਤੂੰ ਮੈਨੂੰ ਭਲਾਈ ਦੇ ਬਾਰੇ ਕਿਉਂ ਪੁੱਛਦਾ ਹੈ? ਭਲਾ ਤਾਂ ਸਿਰਫ ਇੱਕ ਪਰਮੇਸ਼ਵਰ ਹੀ ਹੈ। ਅਗਰ ਤੂੰ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈ, ਤਾਂ ਹੁਕਮਾਂ ਨੂੰ ਮੰਨ।”
18ਉਸਨੇ ਆਖਿਆ, “ਕਿਹੜਾ ਹੁਕਮ?” ਤਾਂ ਯਿਸ਼ੂ ਨੇ ਜਵਾਬ ਦਿੱਤਾ, “ ‘ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ,
19ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰਨਾ।’ ”