ਮੱਤੀਯਾਹ 19

ਉਸ ਜਵਾਨ ਨੇ ਆਖਿਆ, “ਮੈਂ ਤਾਂ ਇਹ ਸਾਰਿਆਂ ਹੁਕਮਾਂਂ ਦੀ ਪਾਲਣਾ ਕਰਦਾ ਰਿਹਾ ਹਾਂ, ਫਿਰ ਹੁਣ ਮੇਰੇ ਵਿੱਚ ਕਿਸ ਚੀਜ਼ ਦੀ ਘਾਟ ਹੈ?”

Matthew 19:20 (UKJV) The young man says unto him, All these things have I kept from my youth up: what lack I yet?

18ਉਸਨੇ ਆਖਿਆ, “ਕਿਹੜਾ ਹੁਕਮ?” ਤਾਂ ਯਿਸ਼ੂ ਨੇ ਜਵਾਬ ਦਿੱਤਾ, “ ‘ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ,

19ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰਨਾ।’ ”

20ਉਸ ਜਵਾਨ ਨੇ ਆਖਿਆ, “ਮੈਂ ਤਾਂ ਇਹ ਸਾਰਿਆਂ ਹੁਕਮਾਂਂ ਦੀ ਪਾਲਣਾ ਕਰਦਾ ਰਿਹਾ ਹਾਂ, ਫਿਰ ਹੁਣ ਮੇਰੇ ਵਿੱਚ ਕਿਸ ਚੀਜ਼ ਦੀ ਘਾਟ ਹੈ?”

21ਯਿਸ਼ੂ ਨੇ ਉਸ ਨੂੰ ਕਿਹਾ, “ਅਗਰ ਤੂੰ ਸਪੂੰਰਨ ਬਣਨਾ ਚਾਹੁੰਦਾ ਹੈ, ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।”

22ਜਦ ਉਸ ਜਵਾਨ ਨੇ ਇਹ ਗੱਲ ਸੁਣੀ ਤਾਂ ਉਹ ਉਦਾਸ ਹੋ ਕੇ ਚੱਲਿਆ ਗਿਆ, ਕਿਉਂਕਿ ਉਹ ਇੱਕ ਵੱਡਾ ਧਨਵਾਨ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.