23ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨੀ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
24ਫਿਰ ਮੈਂ ਤੁਹਾਨੂੰ ਆਖਦਾ ਹਾਂ, ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।”
25ਜਦੋਂ ਚੇਲਿਆਂ ਨੇ ਇਹ ਸੁਣਿਆ ਤਾਂ ਬਹੁਤ ਹੈਰਾਨ ਹੋਏ ਅਤੇ ਪੁੱਛਿਆ, “ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?”
26ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, “ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।”
27ਤਦ ਪਤਰਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਅਸੀਂ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਹੋ ਤੁਰੇ ਹਾਂ! ਫਿਰ ਸਾਨੂੰ ਕੀ ਮਿਲੇਗਾ?”