27ਤਦ ਪਤਰਸ ਨੇ ਉਹਨਾਂ ਨੂੰ ਉੱਤਰ ਦਿੱਤਾ, “ਅਸੀਂ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਹੋ ਤੁਰੇ ਹਾਂ! ਫਿਰ ਸਾਨੂੰ ਕੀ ਮਿਲੇਗਾ?”
28ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸ੍ਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ, ਤਦ ਤੁਸੀਂ ਵੀ ਮੇਰੇ ਨਾਲ ਬਾਰ੍ਹਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਗੇ।
29ਅਤੇ ਹਰ ਕੋਈ ਜਿਸਨੇ ਆਪਣੇ ਘਰ ਭਰਾਵਾਂ ਭੈਣਾਂ ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫ਼ਲ ਪ੍ਰਪਾਤ ਕਰੇਂਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ।
30ਪਰ ਬਹੁਤ ਸਾਰੇ ਜੋ ਪਹਿਲੇ ਹਨ, ਪਿਛਲੇ ਹੋਣਗੇ ਅਤੇ ਜੋ ਪਿਛਲੇ ਹਨ, ਉਹ ਪਹਿਲੇ ਹੋਣਗੇ।”