ਮੱਤੀਯਾਹ 19

ਯਿਸ਼ੂ ਨੇ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’

Matthew 19:4 (UKJV) And he answered and said unto them, Have all of you not read, that he which made them at the beginning made them male and female,

2ਤਾਂ ਬਹੁਤ ਵੱਡੀ ਭੀੜ ਉਹਨਾਂ ਦੇ ਪਿੱਛੇ ਆਈ ਅਤੇ ਉਸਨੇ ਉੱਥੇ ਉਹਨਾਂ ਦੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ।

3ਕੁਝ ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਸਦੇ ਕੋਲ ਆਏ ਅਤੇ ਬੋਲੇ, “ਕੀ ਮਨੁੱਖ ਲਈ ਬਿਵਸਥਾ ਅਨੁਸਾਰ ਇਹ ਸਹੀ ਹੈ ਜੋ ਉਹ ਕਿਸੇ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?”

4ਯਿਸ਼ੂ ਨੇ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’

5ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’

6ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.