ਮੱਤੀਯਾਹ 19

ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’

Matthew 19:5 (UKJV) And said, For this cause shall a man leave father and mother, and shall cleave to his wife: and they two shall be one flesh?

3ਕੁਝ ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਸਦੇ ਕੋਲ ਆਏ ਅਤੇ ਬੋਲੇ, “ਕੀ ਮਨੁੱਖ ਲਈ ਬਿਵਸਥਾ ਅਨੁਸਾਰ ਇਹ ਸਹੀ ਹੈ ਜੋ ਉਹ ਕਿਸੇ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?”

4ਯਿਸ਼ੂ ਨੇ ਉੱਤਰ ਦਿੱਤਾ, “ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’

5ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’

6ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”

7ਉਹਨਾਂ ਨੇ ਪੁੱਛਿਆ, “ਤਾਂ ਫਿਰ ਕਿਉਂ ਮੋਸ਼ੇਹ ਨੇ ਹੁਕਮ ਦਿੱਤਾ ਸੀ, ਕਿ ਆਦਮੀ ਆਪਣੀ ਪਤਨੀ ਨੂੰ ਤਲਾਕ-ਨਾਮਾ ਲਿਖ ਕੇ ਉਸਨੂੰ ਤਿਆਗ ਦੇਵੇ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.