ਮੱਤੀਯਾਹ 19

ਉਹਨਾਂ ਨੇ ਪੁੱਛਿਆ, “ਤਾਂ ਫਿਰ ਕਿਉਂ ਮੋਸ਼ੇਹ ਨੇ ਹੁਕਮ ਦਿੱਤਾ ਸੀ, ਕਿ ਆਦਮੀ ਆਪਣੀ ਪਤਨੀ ਨੂੰ ਤਲਾਕ-ਨਾਮਾ ਲਿਖ ਕੇ ਉਸਨੂੰ ਤਿਆਗ ਦੇਵੇ?”

Matthew 19:7 (UKJV) They say unto him, Why did Moses then command to give a writing of divorcement, and to put her away?

5ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’

6ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”

7ਉਹਨਾਂ ਨੇ ਪੁੱਛਿਆ, “ਤਾਂ ਫਿਰ ਕਿਉਂ ਮੋਸ਼ੇਹ ਨੇ ਹੁਕਮ ਦਿੱਤਾ ਸੀ, ਕਿ ਆਦਮੀ ਆਪਣੀ ਪਤਨੀ ਨੂੰ ਤਲਾਕ-ਨਾਮਾ ਲਿਖ ਕੇ ਉਸਨੂੰ ਤਿਆਗ ਦੇਵੇ?”

8ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੇ ਦਿਲ ਕਠੋਰ ਹੋਣ ਕਾਰਨ ਮੋਸ਼ੇਹ ਨੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ। ਪਰ ਸ਼ੁਰੂਆਤ ਤੋਂ ਅਜਿਹਾ ਨਹੀਂ ਸੀ।

9ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਤਾਂ ਉਹ ਵਿਭਚਾਰ ਕਰਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.