ਮੱਤੀਯਾਹ 19

ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੇ ਦਿਲ ਕਠੋਰ ਹੋਣ ਕਾਰਨ ਮੋਸ਼ੇਹ ਨੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ। ਪਰ ਸ਼ੁਰੂਆਤ ਤੋਂ ਅਜਿਹਾ ਨਹੀਂ ਸੀ।

Matthew 19:8 (UKJV) He says unto them, Moses because of the hardness of your hearts suffered you to put away your wives: but from the beginning it was not so.

6ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।”

7ਉਹਨਾਂ ਨੇ ਪੁੱਛਿਆ, “ਤਾਂ ਫਿਰ ਕਿਉਂ ਮੋਸ਼ੇਹ ਨੇ ਹੁਕਮ ਦਿੱਤਾ ਸੀ, ਕਿ ਆਦਮੀ ਆਪਣੀ ਪਤਨੀ ਨੂੰ ਤਲਾਕ-ਨਾਮਾ ਲਿਖ ਕੇ ਉਸਨੂੰ ਤਿਆਗ ਦੇਵੇ?”

8ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੇ ਦਿਲ ਕਠੋਰ ਹੋਣ ਕਾਰਨ ਮੋਸ਼ੇਹ ਨੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ। ਪਰ ਸ਼ੁਰੂਆਤ ਤੋਂ ਅਜਿਹਾ ਨਹੀਂ ਸੀ।

9ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਤਾਂ ਉਹ ਵਿਭਚਾਰ ਕਰਦਾ ਹੈ।”

10ਚੇਲਿਆਂ ਨੇ ਉਸਨੂੰ ਕਿਹਾ, “ਜੇ ਪਤੀ-ਪਤਨੀ ਦੇ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਨਾ ਚੰਗਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.