7ਉਹਨਾਂ ਨੇ ਪੁੱਛਿਆ, “ਤਾਂ ਫਿਰ ਕਿਉਂ ਮੋਸ਼ੇਹ ਨੇ ਹੁਕਮ ਦਿੱਤਾ ਸੀ, ਕਿ ਆਦਮੀ ਆਪਣੀ ਪਤਨੀ ਨੂੰ ਤਲਾਕ-ਨਾਮਾ ਲਿਖ ਕੇ ਉਸਨੂੰ ਤਿਆਗ ਦੇਵੇ?”
8ਯਿਸ਼ੂ ਨੇ ਜਵਾਬ ਦਿੱਤਾ, “ਤੁਹਾਡੇ ਦਿਲ ਕਠੋਰ ਹੋਣ ਕਾਰਨ ਮੋਸ਼ੇਹ ਨੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ। ਪਰ ਸ਼ੁਰੂਆਤ ਤੋਂ ਅਜਿਹਾ ਨਹੀਂ ਸੀ।
9ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਤਾਂ ਉਹ ਵਿਭਚਾਰ ਕਰਦਾ ਹੈ।”
10ਚੇਲਿਆਂ ਨੇ ਉਸਨੂੰ ਕਿਹਾ, “ਜੇ ਪਤੀ-ਪਤਨੀ ਦੇ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਨਾ ਚੰਗਾ ਹੈ।”
11ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ ਉਹਨਾਂ ਲਈ ਜਿੰਨ੍ਹਿਆਂ ਨੂੰ ਬਖ਼ਸੀ ਗਈ ਹੈ।