ਮੱਤੀਯਾਹ 2

ਉਸ ਤਾਰੇ ਨੂੰ ਵੇਖਦੇ ਹੀ ਉਹ ਬੜੇ ਅਨੰਦ ਨਾਲ ਭਰ ਗਏ।

Matthew 2:10 (UKJV) When they saw the star, they rejoiced with exceeding great joy.

8ਰਾਜੇ ਨੇ ਉਹਨਾਂ ਨੂੰ ਬੇਥਲੇਹੇਮ ਭੇਜਦੇ ਹੋਏ ਆਖਿਆ, “ਜਾਓ ਅਤੇ ਧਿਆਨ ਨਾਲ ਉਸ ਬੱਚੇ ਦੀ ਖ਼ੋਜ ਕਰੋ ਅਤੇ ਜਿਵੇਂ ਹੀ ਉਹ ਤੁਹਾਨੂੰ ਮਿਲੇ ਮੈਨੂੰ ਉਸ ਦੀ ਖ਼ਬਰ ਦਿਓ, ਤਾਂ ਜੋ ਮੈਂ ਵੀ ਜਾ ਕੇ ਉਸਦੀ ਮਹਿਮਾ ਕਰਾਂ।”

9ਰਾਜੇ ਦੀ ਗੱਲ ਸੁਣਦੇ ਹੀ ਉਹਨਾਂ ਨੇ ਆਪਣੀ ਯਾਤਰਾ ਅਰੰਭ ਕੀਤੀ। ਅਤੇ ਉਹਨਾਂ ਨੂੰ ਫਿਰ ਉਹ ਹੀ ਤਾਰਾ ਵਿਖਾਈ ਦਿੱਤਾ, ਜੋ ਉਹਨਾਂ ਨੇ ਪੂਰਬ ਦੇਸ਼ਾਂ ਵਿੱਚ ਵੇਖਿਆ ਸੀ।

10ਉਸ ਤਾਰੇ ਨੂੰ ਵੇਖਦੇ ਹੀ ਉਹ ਬੜੇ ਅਨੰਦ ਨਾਲ ਭਰ ਗਏ।

11ਘਰ ਵਿੱਚ ਪਰਵੇਸ਼ ਕਰਦੇ ਉਨ੍ਹਾਂ ਨੇ ਉਸ ਬਾਲਕ ਨੂੰ ਉਸਦੀ ਮਾਤਾ ਮਰਿਯਮ ਦੇ ਨਾਲ ਵੇਖਿਆ ਅਤੇ ਝੁਕ ਕੇ ਉਸ ਬਾਲਕ ਦੀ ਅਰਾਧਨਾ ਕੀਤੀ। ਅਤੇ ਫਿਰ ਉਹਨਾਂ ਨੇ ਆਪਣੇ ਕੀਮਤੀ ਉਪਹਾਰ ਸੋਨਾ, ਲੋਬਾਣ ਅਤੇ ਗੰਧਰਸ ਉਸ ਨੂੰ ਭੇਂਟ ਕੀਤੇ।

12ਤਦ ਉਹਨਾਂ ਨੂੰ ਸੁਪਨੇ ਵਿੱਚ ਪਰਮੇਸ਼ਵਰ ਦੁਆਰਾ ਇਹ ਖ਼ਬਰ ਮਿਲੀ ਕਿ ਉਹ ਰਾਜਾ ਹੇਰੋਦੇਸ ਦੇ ਕੋਲ ਵਾਪਸ ਨਾ ਜਾਣ। ਇਸ ਲਈ ਉਹ ਹੋਰ ਰਸਤੇ ਵਲੋਂ ਆਪਣੇ ਦੇਸ਼ ਨੂੰ ਮੁੜ ਜਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.