18“ਰਾਮਾਹ ਨਗਰ ਵਿੱਚ ਇੱਕ ਆਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ! ਰਾਖ਼ੇਲ ਆਪਣੇ ਬੱਚਿਆਂ ਲਈ ਰੋਂਦੀ ਹੈ। ਸਬਰ ਉਸ ਨੂੰ ਸਵੀਕਾਰ ਨਹੀਂ ਕਿਉਂਕਿ ਹੁਣ ਉਹ ਨਹੀਂ ਹਨ।”
19ਜਦੋਂ ਹੇਰੋਦੇਸ ਦੀ ਮੌਤ ਹੋਈ, ਤਾਂ ਮਿਸਰ ਵਿੱਚ ਪ੍ਰਭੂ ਦੇ ਇੱਕ ਦੂਤ ਨੇ ਸੁਪਨੇ ਵਿੱਚ ਦਰਸ਼ਨ ਦੇ ਕੇ ਯੋਸੇਫ਼ ਨੂੰ ਕਿਹਾ,
20“ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਨੂੰ ਚਲਾ ਜਾ ਕਿਉਂਕਿ ਜੋ ਬਾਲਕ ਦੀ ਜਾਨ ਦੇ ਵੈਰੀ ਸਨ, ਉਹ ਮਰ ਗਏ ਹਨ।”
21ਇਸ ਲਈ ਯੋਸੇਫ਼ ਉੱਠਿਆ, ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇਸ਼ ਵਿੱਚ ਆ ਗਿਆ।
22ਪਰ ਜਦ ਇਹ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਯੋਸੇਫ਼ ਉੱਥੇ ਜਾਣ ਤੋਂ ਡਰਿਆ, ਤਦ ਸੁਪਨੇ ਵਿੱਚ ਦਰਸ਼ਨ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ,