4ਰਾਜਾ ਹੇਰੋਦੇਸ ਨੇ ਮੁੱਖ ਜਾਜਕਾਂ ਅਤੇ ਸ਼ਾਸਤਰੀਆਂ ਨੂੰ ਇਕੱਠੇ ਕਰਕੇ ਉਹਨਾਂ ਤੋਂ ਪੁੱਛ-ਗਿੱਛ ਕੀਤੀ ਕਿ ਉਹ ਕਿਹੜਾ ਸਥਾਨ ਹੈ ਜਿੱਥੇ ਮਸੀਹ ਦੇ ਜਨਮ ਲੈਣ ਦਾ ਸੰਕੇਤ ਹੈ?
5ਉਹਨਾਂ ਨੇ ਜਵਾਬ ਦਿੱਤਾ, “ਯਹੂਦਿਯਾ ਦੇ ਪ੍ਰਦੇਸ਼ ਬੇਥਲੇਹੇਮ ਨਗਰ ਵਿੱਚ, ਕਿਉਂਕਿ ਇਹ ਨਬੀਆਂ ਦੁਆਰਾ ਲਿਖਿਆ ਹੋਇਆ ਹੈ:
6“ ‘ਪਰ ਤੂੰ, ਯਹੂਦਾਹ ਦੇ ਦੇਸ਼ ਬੇਥਲੇਹੇਮ ਨਗਰ, ਯਹੂਦਿਯਾ ਦੇ ਹਾਕਮਾਂ ਵਿੱਚੋਂ ਕਿਸੇ ਨਾਲੋਂ ਵੀ ਛੋਟਾ ਨਹੀਂ ਹੈ; ਕਿਉਂਕਿ ਤੇਰੇ ਵਿੱਚੋਂ ਹੀ ਇੱਕ ਹਾਕਮ ਨਿੱਕਲੇਗਾ, ਜੋ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਗਾ।’”
7ਇਸ ਲਈ ਰਾਜਾ ਹੇਰੋਦੇਸ ਨੇ ਜੋਤਸ਼ੀਆਂ ਨੂੰ ਗੁਪਤ ਵਿੱਚ ਬੁਲਾ ਕੇ ਉਹਨਾਂ ਕੋਲੋਂ ਤਾਰੇ ਦੇ ਵਿਖਾਈ ਦੇਣ ਦੇ ਸਹੀ ਸਮੇਂ ਦੀ ਜਾਣਕਾਰੀ ਲਈ।
8ਰਾਜੇ ਨੇ ਉਹਨਾਂ ਨੂੰ ਬੇਥਲੇਹੇਮ ਭੇਜਦੇ ਹੋਏ ਆਖਿਆ, “ਜਾਓ ਅਤੇ ਧਿਆਨ ਨਾਲ ਉਸ ਬੱਚੇ ਦੀ ਖ਼ੋਜ ਕਰੋ ਅਤੇ ਜਿਵੇਂ ਹੀ ਉਹ ਤੁਹਾਨੂੰ ਮਿਲੇ ਮੈਨੂੰ ਉਸ ਦੀ ਖ਼ਬਰ ਦਿਓ, ਤਾਂ ਜੋ ਮੈਂ ਵੀ ਜਾ ਕੇ ਉਸਦੀ ਮਹਿਮਾ ਕਰਾਂ।”