10ਅਤੇ ਜਦੋਂ ਉਹ ਆਏ ਜਿੰਨ੍ਹਾ ਨੂੰ ਪਹਿਲਾਂ ਕੰਮ ਤੇ ਲਗਾਇਆ ਸੀ, ਉਹਨਾਂ ਇਹ ਸਮਝਿਆ ਕਿ ਸਾਨੂੰ ਵੱਧ ਮਿਲੇਗਾ। ਪਰ ਉਹਨਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।
11ਜਦੋਂ ਉਹਨਾਂ ਨੂੰ ਦੀਨਾਰ ਮਿਲੇ, ਤਾਂ ਉਹ ਮਾਲਕ ਦੇ ਵਿਰੁੱਧ ਬੁੜ-ਬੁੜ ਕਰਨ ਲੱਗੇ।
12ਅਤੇ ਬੋਲੇ ਜੋ ਇਨ੍ਹਾਂ ਪਿੱਛਲਿਆਂ ਨੇ ਇੱਕੋ ਘੰਟਾ ਕੰਮ ਕੀਤਾ, ‘ਅਤੇ ਤੁਸੀਂ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਨੇ ਸਾਰਾ ਦਿਨ ਦਾ ਭਾਰ ਅਤੇ ਧੁੱਪ ਸਹੀ।’
13“ਤਦ ਉਸਨੇ ਉਹਨਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ, ‘ਮਿੱਤਰ! ਮੈਂ ਤੁਹਾਡੇ ਨਾਲ ਬੇਇਨਸਾਫ਼ੀ ਨਹੀਂ ਕਰਦਾ। ਕੀ ਤੁਸੀਂ ਮੇਰੇ ਨਾਲ ਇੱਕ ਦੀਨਾਰ ਤੇ ਕੰਮ ਕਰਨ ਲਈ ਸਹਿਮਤ ਨਹੀਂ ਹੋਏ ਸੀ?
14ਤੁਸੀਂ ਆਪਣੇ ਪੈਸੇ ਲੈ ਕੇ ਚਲੇ ਜਾਓ। ਮੇਰੀ ਮਰਜ਼ੀ ਹੈ ਕਿ ਅੰਤ ਵਿੱਚ ਆਏ ਮਜ਼ਦੂਰ ਨੂੰ ਵੀ ਉੱਨਾ ਹੀ ਦੇਵਾਂ ਜਿੰਨ੍ਹਾਂ ਤੁਹਾਨੂੰ ਦਿੱਤਾ।