ਮੱਤੀਯਾਹ 20

“ਤਦ ਉਸਨੇ ਉਹਨਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ, ‘ਮਿੱਤਰ! ਮੈਂ ਤੁਹਾਡੇ ਨਾਲ ਬੇਇਨਸਾਫ਼ੀ ਨਹੀਂ ਕਰਦਾ। ਕੀ ਤੁਸੀਂ ਮੇਰੇ ਨਾਲ ਇੱਕ ਦੀਨਾਰ ਤੇ ਕੰਮ ਕਰਨ ਲਈ ਸਹਿਮਤ ਨਹੀਂ ਹੋਏ ਸੀ?

Matthew 20:13 (UKJV) But he answered one of them, and said, Friend, I do you no wrong: did not you agree with me for a penny?

11ਜਦੋਂ ਉਹਨਾਂ ਨੂੰ ਦੀਨਾਰ ਮਿਲੇ, ਤਾਂ ਉਹ ਮਾਲਕ ਦੇ ਵਿਰੁੱਧ ਬੁੜ-ਬੁੜ ਕਰਨ ਲੱਗੇ।

12ਅਤੇ ਬੋਲੇ ਜੋ ਇਨ੍ਹਾਂ ਪਿੱਛਲਿਆਂ ਨੇ ਇੱਕੋ ਘੰਟਾ ਕੰਮ ਕੀਤਾ, ‘ਅਤੇ ਤੁਸੀਂ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਨੇ ਸਾਰਾ ਦਿਨ ਦਾ ਭਾਰ ਅਤੇ ਧੁੱਪ ਸਹੀ।’

13“ਤਦ ਉਸਨੇ ਉਹਨਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ, ‘ਮਿੱਤਰ! ਮੈਂ ਤੁਹਾਡੇ ਨਾਲ ਬੇਇਨਸਾਫ਼ੀ ਨਹੀਂ ਕਰਦਾ। ਕੀ ਤੁਸੀਂ ਮੇਰੇ ਨਾਲ ਇੱਕ ਦੀਨਾਰ ਤੇ ਕੰਮ ਕਰਨ ਲਈ ਸਹਿਮਤ ਨਹੀਂ ਹੋਏ ਸੀ?

14ਤੁਸੀਂ ਆਪਣੇ ਪੈਸੇ ਲੈ ਕੇ ਚਲੇ ਜਾਓ। ਮੇਰੀ ਮਰਜ਼ੀ ਹੈ ਕਿ ਅੰਤ ਵਿੱਚ ਆਏ ਮਜ਼ਦੂਰ ਨੂੰ ਵੀ ਉੱਨਾ ਹੀ ਦੇਵਾਂ ਜਿੰਨ੍ਹਾਂ ਤੁਹਾਨੂੰ ਦਿੱਤਾ।

15ਕੀ ਭਲਾ ਮੈਨੂੰ ਇਹ ਅਧਿਕਾਰ ਨਹੀਂ ਕਿ ਜੋ ਚਾਹੇ ਮੈਂ ਆਪਣੇ ਪੈਸੇ ਨਾਲ ਕਰਾਂ? ਜਾਂ ਕੀ ਤੁਸੀਂ ਈਰਖਾ ਕਰ ਰਹੇ ਹੋ ਕਿਉਂਕਿ ਮੈਂ ਖੁੱਲ੍ਹੇ ਦਿਲ ਵਾਲਾ ਹਾਂ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.