ਮੱਤੀਯਾਹ 20

ਤੁਸੀਂ ਆਪਣੇ ਪੈਸੇ ਲੈ ਕੇ ਚਲੇ ਜਾਓ। ਮੇਰੀ ਮਰਜ਼ੀ ਹੈ ਕਿ ਅੰਤ ਵਿੱਚ ਆਏ ਮਜ਼ਦੂਰ ਨੂੰ ਵੀ ਉੱਨਾ ਹੀ ਦੇਵਾਂ ਜਿੰਨ੍ਹਾਂ ਤੁਹਾਨੂੰ ਦਿੱਤਾ।

Matthew 20:14 (UKJV) Take that yours is, and go your way: I will give unto this last, even as unto you.

12ਅਤੇ ਬੋਲੇ ਜੋ ਇਨ੍ਹਾਂ ਪਿੱਛਲਿਆਂ ਨੇ ਇੱਕੋ ਘੰਟਾ ਕੰਮ ਕੀਤਾ, ‘ਅਤੇ ਤੁਸੀਂ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਨੇ ਸਾਰਾ ਦਿਨ ਦਾ ਭਾਰ ਅਤੇ ਧੁੱਪ ਸਹੀ।’

13“ਤਦ ਉਸਨੇ ਉਹਨਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ, ‘ਮਿੱਤਰ! ਮੈਂ ਤੁਹਾਡੇ ਨਾਲ ਬੇਇਨਸਾਫ਼ੀ ਨਹੀਂ ਕਰਦਾ। ਕੀ ਤੁਸੀਂ ਮੇਰੇ ਨਾਲ ਇੱਕ ਦੀਨਾਰ ਤੇ ਕੰਮ ਕਰਨ ਲਈ ਸਹਿਮਤ ਨਹੀਂ ਹੋਏ ਸੀ?

14ਤੁਸੀਂ ਆਪਣੇ ਪੈਸੇ ਲੈ ਕੇ ਚਲੇ ਜਾਓ। ਮੇਰੀ ਮਰਜ਼ੀ ਹੈ ਕਿ ਅੰਤ ਵਿੱਚ ਆਏ ਮਜ਼ਦੂਰ ਨੂੰ ਵੀ ਉੱਨਾ ਹੀ ਦੇਵਾਂ ਜਿੰਨ੍ਹਾਂ ਤੁਹਾਨੂੰ ਦਿੱਤਾ।

15ਕੀ ਭਲਾ ਮੈਨੂੰ ਇਹ ਅਧਿਕਾਰ ਨਹੀਂ ਕਿ ਜੋ ਚਾਹੇ ਮੈਂ ਆਪਣੇ ਪੈਸੇ ਨਾਲ ਕਰਾਂ? ਜਾਂ ਕੀ ਤੁਸੀਂ ਈਰਖਾ ਕਰ ਰਹੇ ਹੋ ਕਿਉਂਕਿ ਮੈਂ ਖੁੱਲ੍ਹੇ ਦਿਲ ਵਾਲਾ ਹਾਂ?’

16“ਇਸੇ ਤਰ੍ਹਾਂ ਜਿਹੜੇ ਪਹਿਲੇ ਹਨ ਪਿਛਲੇ ਹੋਣਗੇ ਅਤੇ ਜਿਹੜੇ ਪਿਛਲੇ ਹਨ ਉਹ ਪਹਿਲੇ ਹੋਣਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.