14ਤੁਸੀਂ ਆਪਣੇ ਪੈਸੇ ਲੈ ਕੇ ਚਲੇ ਜਾਓ। ਮੇਰੀ ਮਰਜ਼ੀ ਹੈ ਕਿ ਅੰਤ ਵਿੱਚ ਆਏ ਮਜ਼ਦੂਰ ਨੂੰ ਵੀ ਉੱਨਾ ਹੀ ਦੇਵਾਂ ਜਿੰਨ੍ਹਾਂ ਤੁਹਾਨੂੰ ਦਿੱਤਾ।
15ਕੀ ਭਲਾ ਮੈਨੂੰ ਇਹ ਅਧਿਕਾਰ ਨਹੀਂ ਕਿ ਜੋ ਚਾਹੇ ਮੈਂ ਆਪਣੇ ਪੈਸੇ ਨਾਲ ਕਰਾਂ? ਜਾਂ ਕੀ ਤੁਸੀਂ ਈਰਖਾ ਕਰ ਰਹੇ ਹੋ ਕਿਉਂਕਿ ਮੈਂ ਖੁੱਲ੍ਹੇ ਦਿਲ ਵਾਲਾ ਹਾਂ?’
16“ਇਸੇ ਤਰ੍ਹਾਂ ਜਿਹੜੇ ਪਹਿਲੇ ਹਨ ਪਿਛਲੇ ਹੋਣਗੇ ਅਤੇ ਜਿਹੜੇ ਪਿਛਲੇ ਹਨ ਉਹ ਪਹਿਲੇ ਹੋਣਗੇ।”
17ਜਦੋਂ ਯਿਸ਼ੂ ਯੇਰੂਸ਼ਲੇਮ ਨੂੰ ਜਾ ਰਹੇ ਸਨ ਅਤੇ ਰਾਸਤੇ ਵਿੱਚ ਬਾਰਾਂ ਚੇਲਿਆਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਆਖਿਆ,
18“ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਅਤੇ ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ।