ਮੱਤੀਯਾਹ 20

“ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਅਤੇ ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ।

Matthew 20:18 (UKJV) Behold, we go up to Jerusalem; and the Son of man shall be betrayed unto the chief priests and unto the scribes, and they shall condemn him to death,

16“ਇਸੇ ਤਰ੍ਹਾਂ ਜਿਹੜੇ ਪਹਿਲੇ ਹਨ ਪਿਛਲੇ ਹੋਣਗੇ ਅਤੇ ਜਿਹੜੇ ਪਿਛਲੇ ਹਨ ਉਹ ਪਹਿਲੇ ਹੋਣਗੇ।”

17ਜਦੋਂ ਯਿਸ਼ੂ ਯੇਰੂਸ਼ਲੇਮ ਨੂੰ ਜਾ ਰਹੇ ਸਨ ਅਤੇ ਰਾਸਤੇ ਵਿੱਚ ਬਾਰਾਂ ਚੇਲਿਆਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਆਖਿਆ,

18“ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਅਤੇ ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ।

19ਅਤੇ ਉਹ ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ ਤਾਂ ਕਿ ਉਹ ਉਸਦਾ ਮਜ਼ਾਕ ਉਡਾਉਣ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ। ਪਰ ਤੀਸਰੇ ਦਿਨ ਉਹ ਫਿਰ ਜੀ ਉੱਠੇਗਾ!”

20ਤਦ ਜ਼ਬਦੀ ਦੇ ਪੁੱਤਰ ਦੀ ਮਾਤਾ ਆਪਣੇ ਪੁੱਤਰ ਨੂੰ ਯਿਸ਼ੂ ਕੋਲ ਲਿਆਈ ਅਤੇ ਉਹਨਾਂ ਅੱਗੇ ਗੋਡੇ ਟੇਕ ਕੇ ਇੱਕ ਬੇਨਤੀ ਕਰਨ ਲੱਗੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.