17ਜਦੋਂ ਯਿਸ਼ੂ ਯੇਰੂਸ਼ਲੇਮ ਨੂੰ ਜਾ ਰਹੇ ਸਨ ਅਤੇ ਰਾਸਤੇ ਵਿੱਚ ਬਾਰਾਂ ਚੇਲਿਆਂ ਨੂੰ ਇੱਕ ਪਾਸੇ ਕਰਕੇ ਉਹਨਾਂ ਨੂੰ ਆਖਿਆ,
18“ਅਸੀਂ ਯੇਰੂਸ਼ਲੇਮ ਨੂੰ ਜਾ ਰਹੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਦੇ ਹੱਥੀ ਫੜਵਾਇਆ ਜਾਵੇਗਾ। ਅਤੇ ਉਹ ਉਸਨੂੰ ਮੌਤ ਦੀ ਸਜ਼ਾ ਦਾ ਹੁਕਮ ਦੇਣਗੇ।
19ਅਤੇ ਉਹ ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ ਤਾਂ ਕਿ ਉਹ ਉਸਦਾ ਮਜ਼ਾਕ ਉਡਾਉਣ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ। ਪਰ ਤੀਸਰੇ ਦਿਨ ਉਹ ਫਿਰ ਜੀ ਉੱਠੇਗਾ!”
20ਤਦ ਜ਼ਬਦੀ ਦੇ ਪੁੱਤਰ ਦੀ ਮਾਤਾ ਆਪਣੇ ਪੁੱਤਰ ਨੂੰ ਯਿਸ਼ੂ ਕੋਲ ਲਿਆਈ ਅਤੇ ਉਹਨਾਂ ਅੱਗੇ ਗੋਡੇ ਟੇਕ ਕੇ ਇੱਕ ਬੇਨਤੀ ਕਰਨ ਲੱਗੀ।
21ਯਿਸ਼ੂ ਨੇ ਉਸਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਬੇਨਤੀ ਕੀਤੀ, “ਆਗਿਆ ਦਿਓ ਜੋ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਹੱਥ ਬੈਠੇ।”