1“ਸਵਰਗ ਦਾ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਤੜਕੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।
2ਅਤੇ ਉਹ ਮਜ਼ਦੂਰਾਂ ਨੂੰ ਇੱਕ ਦੀਨਾਰ ਦਿਹਾੜੀ ਦੇਣ ਲਈ ਸਹਿਮਤ ਹੋ ਗਿਆ ਅਤੇ ਉਹਨਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।
3“ਅਤੇ ਸਵੇਰ ਦੇ ਨੌਂ ਕੁ ਵਜੇ ਉਹ ਬਾਹਰ ਗਿਆ ਅਤੇ ਉਸਨੇ ਬਾਜ਼ਾਰਾਂ ਵਿੱਚ ਖੜ੍ਹੇ ਹੋਰਾਂ ਨੂੰ ਜੋ ਕੁਝ ਵੀ ਨਹੀਂ ਕਰ ਰਹੇ ਸਨ ਵੇਖਿਆ।
4ਅਤੇ ਉਹਨਾਂ ਨੂੰ ਆਖਿਆ, ‘ਤੁਸੀਂ ਵੀ ਜਾਓ ਅਤੇ ਮੇਰੇ ਬਾਗ ਵਿੱਚ ਕੰਮ ਕਰੋ ਅਤੇ ਜੋ ਵੀ ਸਹੀ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ।’ ”