ਮੱਤੀਯਾਹ 20

ਯਿਸ਼ੂ ਨੇ ਉਸਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਬੇਨਤੀ ਕੀਤੀ, “ਆਗਿਆ ਦਿਓ ਜੋ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਹੱਥ ਬੈਠੇ।”

Matthew 20:21 (UKJV) And he said unto her, What will you? She says unto him, Grant that these my two sons may sit, the one on your right hand, and the other on the left, in your kingdom.

19ਅਤੇ ਉਹ ਉਸਨੂੰ ਗ਼ੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ ਤਾਂ ਕਿ ਉਹ ਉਸਦਾ ਮਜ਼ਾਕ ਉਡਾਉਣ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ। ਪਰ ਤੀਸਰੇ ਦਿਨ ਉਹ ਫਿਰ ਜੀ ਉੱਠੇਗਾ!”

20ਤਦ ਜ਼ਬਦੀ ਦੇ ਪੁੱਤਰ ਦੀ ਮਾਤਾ ਆਪਣੇ ਪੁੱਤਰ ਨੂੰ ਯਿਸ਼ੂ ਕੋਲ ਲਿਆਈ ਅਤੇ ਉਹਨਾਂ ਅੱਗੇ ਗੋਡੇ ਟੇਕ ਕੇ ਇੱਕ ਬੇਨਤੀ ਕਰਨ ਲੱਗੀ।

21ਯਿਸ਼ੂ ਨੇ ਉਸਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਬੇਨਤੀ ਕੀਤੀ, “ਆਗਿਆ ਦਿਓ ਜੋ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਹੱਥ ਬੈਠੇ।”

22ਯਿਸ਼ੂ ਨੇ ਉਸਨੂੰ ਜਵਾਬ ਦਿੱਤਾ, “ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ; ਤਦ ਯਿਸ਼ੂ ਨੇ ਉਸਦੇ ਪੁੱਤਰਾਂ ਨੂੰ ਪੁੱਛਿਆ ਕੀ ਉਹ ਪਿਆਲਾ ਜਿਹੜਾ ਮੈਂ ਪੀਣ ਜਾ ਰਿਹਾ ਹਾਂ ਤੁਸੀਂ ਪੀ ਸਕਦੇ ਹੋ?” ਉਹਨਾਂ ਨੇ ਜਵਾਬ ਦਿੱਤਾ, “ਅਸੀਂ ਪੀ ਸਕਦੇ ਹਾਂ।”

23ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹਨਾਂ ਨੂੰ ਤਿਆਰ ਕੀਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.