ਮੱਤੀਯਾਹ 20

ਯਿਸ਼ੂ ਨੇ ਉਸਨੂੰ ਜਵਾਬ ਦਿੱਤਾ, “ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ; ਤਦ ਯਿਸ਼ੂ ਨੇ ਉਸਦੇ ਪੁੱਤਰਾਂ ਨੂੰ ਪੁੱਛਿਆ ਕੀ ਉਹ ਪਿਆਲਾ ਜਿਹੜਾ ਮੈਂ ਪੀਣ ਜਾ ਰਿਹਾ ਹਾਂ ਤੁਸੀਂ ਪੀ ਸਕਦੇ ਹੋ?” ਉਹਨਾਂ ਨੇ ਜਵਾਬ ਦਿੱਤਾ, “ਅਸੀਂ ਪੀ ਸਕਦੇ ਹਾਂ।”

Matthew 20:22 (UKJV) But Jesus answered and said, All of you know not what all of you ask. Are all of you able to drink of the cup that I shall drink of, and to be baptized with the baptism that I am baptized with? They say unto him, We are able.

20ਤਦ ਜ਼ਬਦੀ ਦੇ ਪੁੱਤਰ ਦੀ ਮਾਤਾ ਆਪਣੇ ਪੁੱਤਰ ਨੂੰ ਯਿਸ਼ੂ ਕੋਲ ਲਿਆਈ ਅਤੇ ਉਹਨਾਂ ਅੱਗੇ ਗੋਡੇ ਟੇਕ ਕੇ ਇੱਕ ਬੇਨਤੀ ਕਰਨ ਲੱਗੀ।

21ਯਿਸ਼ੂ ਨੇ ਉਸਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਬੇਨਤੀ ਕੀਤੀ, “ਆਗਿਆ ਦਿਓ ਜੋ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਹੱਥ ਬੈਠੇ।”

22ਯਿਸ਼ੂ ਨੇ ਉਸਨੂੰ ਜਵਾਬ ਦਿੱਤਾ, “ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ; ਤਦ ਯਿਸ਼ੂ ਨੇ ਉਸਦੇ ਪੁੱਤਰਾਂ ਨੂੰ ਪੁੱਛਿਆ ਕੀ ਉਹ ਪਿਆਲਾ ਜਿਹੜਾ ਮੈਂ ਪੀਣ ਜਾ ਰਿਹਾ ਹਾਂ ਤੁਸੀਂ ਪੀ ਸਕਦੇ ਹੋ?” ਉਹਨਾਂ ਨੇ ਜਵਾਬ ਦਿੱਤਾ, “ਅਸੀਂ ਪੀ ਸਕਦੇ ਹਾਂ।”

23ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹਨਾਂ ਨੂੰ ਤਿਆਰ ਕੀਤਾ ਹੈ।”

24ਜਦੋਂ ਉਹਨਾਂ ਦਸਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਹਨਾਂ ਦੋਵਾਂ ਭਰਾਵਾਂ ਨਾਲ ਗੁੱਸੇ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.