21ਯਿਸ਼ੂ ਨੇ ਉਸਨੂੰ ਪੁੱਛਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਬੇਨਤੀ ਕੀਤੀ, “ਆਗਿਆ ਦਿਓ ਜੋ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਅਤੇ ਦੂਸਰਾ ਤੁਹਾਡੇ ਖੱਬੇ ਹੱਥ ਬੈਠੇ।”
22ਯਿਸ਼ੂ ਨੇ ਉਸਨੂੰ ਜਵਾਬ ਦਿੱਤਾ, “ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ; ਤਦ ਯਿਸ਼ੂ ਨੇ ਉਸਦੇ ਪੁੱਤਰਾਂ ਨੂੰ ਪੁੱਛਿਆ ਕੀ ਉਹ ਪਿਆਲਾ ਜਿਹੜਾ ਮੈਂ ਪੀਣ ਜਾ ਰਿਹਾ ਹਾਂ ਤੁਸੀਂ ਪੀ ਸਕਦੇ ਹੋ?” ਉਹਨਾਂ ਨੇ ਜਵਾਬ ਦਿੱਤਾ, “ਅਸੀਂ ਪੀ ਸਕਦੇ ਹਾਂ।”
23ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਮੇਰੇ ਸੱਜੇ ਜਾਂ ਖੱਬੇ ਬਿਠਾਉਣਾ ਇਹ ਮੇਰਾ ਕੰਮ ਨਹੀਂ ਹੈ। ਇਹ ਜਗ੍ਹਾਵਾਂ ਉਹਨਾਂ ਲਈ ਹਨ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹਨਾਂ ਨੂੰ ਤਿਆਰ ਕੀਤਾ ਹੈ।”
24ਜਦੋਂ ਉਹਨਾਂ ਦਸਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਹਨਾਂ ਦੋਵਾਂ ਭਰਾਵਾਂ ਨਾਲ ਗੁੱਸੇ ਹੋਏ।
25ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਗ਼ੈਰ-ਯਹੂਦੀਆਂ ਦੇ ਅਧਿਕਾਰੀ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਉੱਚ ਅਧਿਕਾਰੀ ਹਨ ਉਹਨਾਂ ਉੱਤੇ ਅਧਿਕਾਰ ਜਮਾਉਂਦੇ ਹਨ।