24ਜਦੋਂ ਉਹਨਾਂ ਦਸਾਂ ਚੇਲਿਆਂ ਨੇ ਇਹ ਸੁਣਿਆ, ਤਾਂ ਉਹਨਾਂ ਦੋਵਾਂ ਭਰਾਵਾਂ ਨਾਲ ਗੁੱਸੇ ਹੋਏ।
25ਯਿਸ਼ੂ ਨੇ ਉਹਨਾਂ ਸਾਰਿਆਂ ਨੂੰ ਕੋਲ ਸੱਦ ਕੇ ਆਖਿਆ, “ਤੁਸੀਂ ਜਾਣਦੇ ਹੋ ਗ਼ੈਰ-ਯਹੂਦੀਆਂ ਦੇ ਅਧਿਕਾਰੀ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਉੱਚ ਅਧਿਕਾਰੀ ਹਨ ਉਹਨਾਂ ਉੱਤੇ ਅਧਿਕਾਰ ਜਮਾਉਂਦੇ ਹਨ।
26ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,
27ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ ਉਹ ਤੁਹਾਡਾ ਨੌਕਰ ਹੋਵੇ।
28ਜਿਵੇਂ ਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਪਰ ਸੇਵਾ ਕਰਨ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”