26ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ ਸੋ ਸੇਵਾਦਾਰ ਹੋਵੇ,
27ਅਤੇ ਜੋ ਵੀ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ ਉਹ ਤੁਹਾਡਾ ਨੌਕਰ ਹੋਵੇ।
28ਜਿਵੇਂ ਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਪਰ ਸੇਵਾ ਕਰਨ ਆਇਆ ਅਤੇ ਬਹੁਤਿਆਂ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਆਇਆ ਹੈ।”
29ਜਦੋਂ ਯਿਸ਼ੂ ਅਤੇ ਉਸ ਦੇ ਚੇਲੇ ਯੇਰੀਖ਼ੋ ਨਗਰ ਵਿੱਚੋਂ ਬਾਹਰ ਆ ਰਹੇ ਸਨ, ਤਦ ਇੱਕ ਬਹੁਤ ਵੱਡੀ ਭੀੜ ਉਹਨਾਂ ਦੇ ਪਿੱਛੇ ਤੁਰ ਪਈ।
30ਅਤੇ ਦੋ ਅੰਨ੍ਹੇ ਜਿਹੜੇ ਸੜਕ ਦੇ ਕਿਨਾਰੇ ਬੈਠੇ ਸਨ, ਜਦੋਂ ਉਹਨਾਂ ਨੇ ਸੁਣਿਆ ਕਿ ਯਿਸ਼ੂ ਉਸ ਰਾਸਤੇ ਵੱਲ ਦੀ ਜਾ ਰਹੇ ਹਨ, ਤਾਂ ਉਹ ਉੱਚੀ ਪੁਕਾਰ ਕੇ ਕਹਿਣ ਲੱਗੇ, “ਪ੍ਰਭੂ ਜੀ, ਦਾਵੀਦ ਦੇ ਪੁੱਤਰ, ਸਾਡੇ ਉੱਤੇ ਕਿਰਪਾ ਕਰੋ!”